
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਈ-ਰਿਕਸ਼ਾ ਚਾਲਕ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ਜੋ ਕਿ ਫੈਕਟਰੀ ਤੋਂ ਸਾਮਾਨ ਲੈ ਕੇ ਆ ਰਿਹਾ ਸੀ ਤਾਂ ਇਸ ਦੌਰਾਨ ਲੋਹੇ ਦਾ ਭਾਰੀ ਗੇਟ ਉਸਦੇ ਉੱਤੇ ਡਿੱਗ ਗਿਆ ਤੇ ਭਾਰੀ ਗੇਟ ਹੇਠਾਂ ਦੱਬਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸਤੋਂ ਬਾਅਦ ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਫੈਕਟਰੀ ਦਾ ਗੇਟ ਕਿਵੇਂ ਡਿੱਗਿਆ ਇਸ ਬਾਰੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।











