
ਫਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼)। ਫਤਿਹਗੜ੍ਹ ਸਾਹਿਬ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਕਿ ਚੁੰਨੀ ਲਾਗੇ ਖੇੜੀ ਚੌਂਕ ਨੇੜੇ ਇੱਕ ਟਿੱਪਰ ਅਤੇ ਅਲਟੋ-ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿੱਚ ਆਲਟੋ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਸੀ।

ਜਾਣਕਾਰੀ ਦਿੰਦੇ ਪੁਲਿਸ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 3 ਦੋਸਤ ਆਲਟੋ ਕਾਰ ਵਿਚ ਸਵਰ ਹੋ ਕੇ ਜਾ ਰਹੇ ਸਨ, ਜਦੋਂ ਉਹ ਖੇੜੀ ਚੌਂਕ ਦੇ ਨਜ਼ਦੀਕ ਪਹੁੰਚੇ ਤਾਂ ਟਿੱਪਰ ਨੇ ਉਨਾਂ ਦੀ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 2 ਦੋਸਤ ਦੀ ਮੌਤ ਹੋ ਗਈ। ਤੀਜੇ ਵਿਅਕਤੀ ਦੀ ਪਹਿਚਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਗੰਭੀਰ ਜ਼ਖਮੀ ਹੈ। ਪੁਲਿਸ ਨੇ ਟਿੱਪਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।












