
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਪਿਛਲੇ ਦਿਨੀ ਹੈਬੋਵਾਲ ਇਲਾਕੇ ਵਿੱਚ ਬਾਈਕਰ ਗੈਂਗ ਨੇ ਚੰਦਰ ਨਗਰ ਵਿੱਚ ਇੱਕ ਵਿਅਕਤੀ ਤੇ ਹਮਲਾ ਕੀਤਾ ਸੀ ਜਿਸ ਮਾਮਲੇ ਵਿੱਚ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਮੁਲਜ਼ਮਾਂ ਦੀ ਪਹਿਚਾਣ ਰਵਿੰਦਰ ਸਿੰਘ ਅਤੇ ਸਤਿੰਦਰ ਸਿੰਘ ਵਾਸੀ ਹੈਦਰ ਐਨਕਲੇਵ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮ ਰਾਮ ਐਨਕਲੇਵ ਵਿੱਚ ਲੁੱਕੇ ਹੋਏ ਸਨ।

ਜਦੋਂ ਪੁਲਿਸ ਨੇ ਛਾਪਾ ਮਾਰਿਆਂ ਤਾਂ ਪੁਲਿਸ ਨੂੰ ਦੇਖ ਕੇ ਉਹਨਾਂ ਨੇ ਉੱਥੋ ਭੱਜਣਾ ਸ਼ੁਰੂ ਕਰ ਦਿੱਤਾ ਪਰ ਪੁਲਿਸ ਨੇ ਉਹਨਾਂ ਨੂੰ ਘੇਰ ਲਿਆ ਸੀ ਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਪੁਲਿਸ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਅਪਰਾਧੀਆਂ ਤੇ ਗੋਲੀਬਾਰੀ ਕੀਤੀ ਤਾਂ ਇਸ ਦੌਰਾਨ ਦੋ ਆਰੌਪੀ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਤੇ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ।











