Monday, October 12, 2026
Home International ਅਮਰੀਕਾ ਵਿੱਚ ਹੋਈ ਗੋਲੀਬਾਰੀ ਦੌਰਾਨ ਆਂਧਰਾ ਪ੍ਰਦੇਸ਼ ਦੇ ਨੌਜਵਾਨ ਦੀ ਹੋਈ ਮੌਤ

ਅਮਰੀਕਾ ਵਿੱਚ ਹੋਈ ਗੋਲੀਬਾਰੀ ਦੌਰਾਨ ਆਂਧਰਾ ਪ੍ਰਦੇਸ਼ ਦੇ ਨੌਜਵਾਨ ਦੀ ਹੋਈ ਮੌਤ

ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਦੇ ਅਰਕਾਨਸਾਸ ਸੂਬੇ ਦੀ ਇੱਕ ਸੁਪਰ ਮਾਰਕੀਟ ਵਿੱਚ ਹੋਈ ਗੋਲੀਬਾਰੀ ਦੌਰਾਨ ਆਂਧਰਾ ਪ੍ਰਦੇਸ਼ ਦੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਮ੍ਰਿਤਕ ਦੀ ਪਹਿਚਾਣ ਗੋਪੀ ਕ੍ਰਿਸ਼ਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਪੀ ਕ੍ਰਿਸ਼ਨ ਨੇ ਅਮਰੀਕਾ ਵਿੱਚ ਐੱਮਐੱਸ ਦੀ ਪੜਾਈ ਪੂਰੀ ਕੀਤੀ ਸੀ ਤੇ ਉਹ ਦੱਖਣੀ ਅਰਕਾਨਸਾਸ ਵਿੱਚ ਰਹਿੰਦਾ ਸੀ ਤੇ ਉਹ ਫੋਰਡੀਜ਼, ਮੈਚ ਬੁਚਰ ਦੇ ਸਟੋਰ ਵਿੱਚ ਕੰਮ ਕਰਦਾ ਸੀ। 

Advertisements

ਜਿੱਥੇ ਕਿ ਇੱਕ ਹਮਲਾਵਰ ਨੇ ਬਾਜ਼ਾਰ ਵਿੱਚ ਦਾਖਲ ਹੋ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਗੋਲੀ ਲੱਗਣ ਕਾਰਨ 3 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 10 ਲੋਕ ਗੰਭੀਰ ਜ਼ਖਮੀ ਹੋ ਗਏ, ਗੋਪੀ ਕ੍ਰਿਸ਼ਨ ਵੀ ਗੰਭੀਰ ਜ਼ਖਮੀ ਹੋ ਗਿਆ ਸੀ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਗੋਪੀ ਕ੍ਰਿਸ਼ਨ ਦੀ ਮੌਤ ਹੋ ਗਈ। ਗੋਪੀ ਕ੍ਰਿਸ਼ਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here