Tuesday, October 13, 2026
Home Latest ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਸਿਹਤ ਵਿਗੜ੍ਹ ਕਾਰਨ ਹੋਈ ਮੌਤ

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਸਿਹਤ ਵਿਗੜ੍ਹ ਕਾਰਨ ਹੋਈ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕੈਦੀ ਦੀ ਪਹਿਚਾਣ ਖੜਗ ਸਿੰਘ ਵਾਸੀ ਪਿੰਡ ਸੂਦਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਕੈਦੀ ਦੀ ਸਿਹਤ ਅਚਾਨਕ ਵਿਗੜ੍ਹ ਗਈ ਤੇ ਉਸਨੂੰ ਮੈਡੀਕਲ ਸਹੂਲਤ ਨਾ ਮਿਲਣ ਕਾਰਨ ਉਸਦੀ ਮੌਤ ਹੋ ਗਈ।

Advertisements

ਜਾਣਕਾਰੀ ਮੁਤਾਬਕ ਬਾਕੀ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਤੇ ਲਾਪਰਵਾਹੀ ਦੇ ਆਰੋਪ ਲਗਾਏ ਹਨ ਤੇ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਜੇਲ੍ਹ ਵਿੱਚ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ ਤੇ ਕਾਬੂ ਪਾਉਣ ਲਈ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। 

LEAVE A REPLY

Please enter your comment!
Please enter your name here