ਨਿਊਜਰਸੀ ਅਮਰੀਕਾ ਵਿੱਚ ਗੁਰਪ੍ਰੀਤ ਨੇ ਵਧਾਇਆ ਪੰਜਾਬ ਦਾ ਮਾਣ

ਨਿਊਜਰਸੀ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਪੰਜਾਬੀਅਤ ਨੂੰ ਪਿਆਰ ਕਰਨ ਵਾਲਿਆ ਨੇ ਆਪਣੀ ਮਿਹਨਤ ਨਾਲ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਝੰਡੇ ਗੱਡੇ ਹਨ। ਉਸੇ ਲੜੀ ਦੇ ਤਹਿਤ ਪੰਜਾਬ ਦੇ ਪਿੰਡ ਗੰਡਾ ਸਿੰਘ ਵਾਲਾ ਜ਼ਿਲਾ ਸੰਗਰੂਰ ਦੇ ਇਲਾਕੇ ਦੀ ਧਰਾਮਿਕ ਸ਼ਖ਼ਸੀਅਤ ਸੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਉੱਘੇ ਬਿਜ਼ਨਸਮੈਨ ਅਤੇ ਸਮਾਜ ਸੇਵੀ ਸ਼ਖ਼ਸੀਅਤ ਸ. ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਨਿਊਜਰਸੀ ਅਮਰੀਕਾ ਵਿੱਚ ਰਹਿੰਦੇ ਉਹਨਾਂ ਦੇ ਸਪੁੱਤਰ ਕਾਕਾ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਵੱਲੋਂ ਬਰਲਿੰਗਟਨ ਟਾਊਨਸਿੱਪ ਹਾਈ ਸਕੂਲ ਨਿਊਜਰਸੀ ਅਮਰੀਕਾ ਵਿੱਚ ਬਾਰਵੀਂ ਜਮਾਤ ਦੇ ਵਿਦਿਆਰਥੀ ਨੂੰ ਉਸਦੇ ਸ਼ਾਂਤ ਅਤੇ ਦੋਸਤਾਨਾ ਵਿਵਹਾਰ, ਚੰਗੀ ਲੀਡਰਸ਼ਿਪ, ਪੜ੍ਹਾਈ ਵਿੱਚ ਅੱਵਲ ਵਰਗੀਆਂ ਖੂਬੀਆ ਨੂੰ ਦੇਖਦੇ ਹੋਏ ਰਾਲਫ਼ ਡੋਬਰਿਕ ਮੈਮੋਰੀਅਲ ਯੂ.ਐਸ.ਏ ਦੁਆਰਾ 34,000 ਹਜ਼ਾਰ ਡਾਲਰ ਦੀ ਸਕਾਲਰਸਿੱਪ ਦਾ ਹਿੱਸਾ ਬਣਨਾ ਬਹੁਤ ਹੀ ਮਾਣ ਵਾਲੀ ਗੱਲ ਹੈ, ਇਸ ਪ੍ਰਾਪਤੀ ਕਰਕੇ ਉਸਨੂੰ ਸਨਮਾਨਿਤ ਵੀ ਕੀਤਾ ਗਿਆ।

Advertisements

ਜਿਸ ਨਾਲ ਗੁਰਪ੍ਰੀਤ ਨੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਇਸ ਪ੍ਰਾਪਤੀ ਨਾਲ ਪੰਜਾਬ ਦਾ ਮਾਣ ਵੀ ਵਧਾਇਆ ਹੈ। ਉੱਥੇ ਹੀ ਇਹ ਵੀ ਦੱਸਣਯੋਗ ਹੈ ਕਿ ਭਾਈ ਗੁਕਪ੍ਰੀਤ ਸਿੰਘ ਨਿਰਮਲ ਸੰਪਰਦਾ ਦੇ ਨੌਜਵਾਨ ਪ੍ਰਚਾਰਕ ਵੀ ਹਨ। ਜਿੱਥੇ ਉਹਨਾਂ ਨੇ ਵਿੱਦਿਆ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਉੱਥੇ ਹੀ ਉਹ ਅਮਰੀਕਾ ਦੀਆਂ ਵੱਖ ਵੱਖ ਸਟੇਟਾਂ ਵਿੱਚ ਜਾ ਕੇ ਗੁਰਬਾਣੀ ਦੀ ਕਥਾ ਵਿਚਾਰ ਕਰਦੇ ਹਨ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੁੜਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਕਾਕਾ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਰਮਲ ਸੰਪ੍ਰਦਾਇ ਤੇ ਸਮੂਹ ਸੰਪਰਦਾਵਾਂ, ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਕੌਮੀ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਅਮਰੀਕਾ ਦੀਆਂ ਸਾਰੀਆਂ ਹੀ ਧਾਰਮਿਕ ਤੇ ਸਮਾਜਿਕ ਸੇਵਾ ਸੰਸਥਾਵਾਂ ਵੱਲੋਂ ਵਧਾਈ ਵੀ ਪੇਸ਼ ਕੀਤੀ ਗਈ।

LEAVE A REPLY

Please enter your comment!
Please enter your name here