
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਜਗਰਾਓ ਵਿੱਚ ਦੇਰ ਰਾਤ ਕੰਮ ਤੋਂ ਘਰ ਪਰਤ ਰਹੇ ਇੱਕ ਬਾਈਕ ਸਵਾਰ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਵੀਰ ਸਿੰਘ ਉਮਰ 48 ਸਾਲਾਂ ਵਾਸੀ ਦੋਲੋਂ ਕਲਾਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਖਵੀਰ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ਉਹ ਦੇਰ ਰਾਤ ਕੰਮ ਤੋਂ ਘਰ ਆ ਰਿਹਾ ਸੀ ਤਾਂ ਅਚਾਨਕ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।











