ਖੇਡ ਵਿਭਾਗ ਨੇ ਕਾਲਜਾਂ ਦੇ ਸਪੋਰਟਸ ਵਿੰਗ ‘ਚ ਖਿਡਾਰੀਆਂ ਦੇ ਦਾਖਲੇ ਲਈ ਕਰਵਾਏ   ਜ਼ਿਲ੍ਹਾ ਪੱਧਰੀ ਟਰਾਇਲ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਲਜ ਦੇ ਲੜਕਿਆਂ ਦੇ ਟਰਾਇਲ ਅੱਜ ਕਰਵਾਏ ਗਏ ਅਤੇ ਲੜਕੀਆਂ ਦੇ ਟਰਾਇਲ ਮਿਤੀ 25-6-24 ਨੂੰ ਕਰਵਾਏ ਜਾਣਗੇ। ਸਪੋਰਟਸ ਵਿੰਗ ਸਕੀਮ ਅਧੀਨ ਚੁਣੇ ਗਏ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ, ਟਰੇਨਿੰਗ ਅਤੇ ਰੈਜੀਡੈਂਸ਼ਲ ਖਿਡਾਰੀਆਂ ਨੂੰ 225/- ਰੁਪਏ ਤੇ ਡੇ-ਸਕਾਲਰ ਖਿਡਾਰੀਆਂ ਨੂੰ 125/- ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਦਿੱਤੀ ਜਾਵੇਗੀ।

Advertisements

ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਥਲੈਟਿਕਸ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਜਿਮਨਾਸਟਿਕ, ਹਾਕੀ, ਹੈਂਡਬਾਲ, ਜੂਡੋ, ਕਬੱਡੀ, ਖੋ-ਖੋ, ਲਾਅਨ ਟੈਨਿਸ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਵੇਟ ਲਿਫ਼ਟਿੰਗ, ਪਾਵਰ ਲਿਫ਼ਟਿੰਗ, ਫੈਨਸਿੰਗ ਅਤੇ ਕੁਸ਼ਤੀ ਗੇਮ ਦੇ ਲੜਕਿਆਂ ਦੇ ਟਰਾਇਲ ਲਏ ਗਏ। ਇਹਨਾਂ ਟਰਾਇਲਾਂ ਵਿੱਚ ਲਗਭਗ 120 ਖਿਡਾਰੀਆਂ ਨੇ ਭਾਗ ਲਿਆ।

LEAVE A REPLY

Please enter your comment!
Please enter your name here