
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਤੇ ਲਗਾਈ ਗਈ ਅੰਤਰਿਮ ਰੋਕ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਨੇ ਕਿਹਾ ਕਿ ਬੁੱਧਵਾਰ ਨੂੰ ਪਟੀਸ਼ਨ ਤੇ ਸੁਣਵਾਈ ਕੀਤੀ ਜਾਵੇਗੀ। ਏਐਸਜੀ ਰਾਜੂ ਨੇ ਕਿਹਾ ਕਿ ਮੰਗਲਵਾਰ ਤੱਕ ਹਾਈਕੋਰਟ ਦਾ ਫੈਸਲਾ ਆਉਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਦਿੱਲੀ ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਰਿਹਾਈ ਤੇ ਲਗਾਈ ਗਈ ਅੰਤਰਿਮ ਰੋਕ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਦੇ ਵੱਲੋਂ ਪੇਸ਼ ਹੋਏ ਐਡਵੋਕੇਟ ਅਭਿਸ਼ੇਕ ਨੇ ਸੁਪਰੀਮ ਕੋਰਟ ਨੂੰ ਈਡੀ ਮਾਮਲੇ ਵਿੱਚ ਜ਼ਮਾਨਤ ਦੇ ਹੁਕਮ ਤੇ ਹਾਈਕੋਰਟ ਦੇ ਸਟੇਅ ਨੂੰ ਹਟਾਉਣ ਦੀ ਬੇਨਤੀ ਕੀਤੀ ਹੈ। ਇਸ ਤੇ ਐਸਸੀ ਨੇ ਕਿਹਾ ਹੈ ਕਿ ਜੇਕਰ ਉਹ ਹਾਈਕੋਰਟ ਦੇ ਹੁਕਮਾਂ ਦੇ ਖਿਲਾਫ ਕੇਜਰੀਵਾਲ ਦੀ ਪਟੀਸ਼ਨ ਤੇ ਕੋਈ ਆਦੇਸ਼ ਦਿੰਦੇ ਹਨ ਤਾਂ ਇਹ ਕੇਸ ਨਾਲ ਪੱਖਪਾਤ ਹੋਵੇਗਾ।

ਕੇਜਰੀਵਾਲ ਦੇ ਵਕੀਲ ਅਭਿਸ਼ੇਕ ਨੇ ਕਿਹਾ ਕਿ ਹਾਈ ਕੋਰਟ ਨੇ ਬਿਨਾਂ ਕੋਈ ਕਾਰਨ ਦੱਸੇ ਸਟੇਅ ਆਰਡਰ ਪਾਸ ਕਰ ਦਿੱਤਾ ਸੀ ਤੇ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਈਡੀ ਤੋਂ ਪੁੱਛਿਆ ਕਿ ਹੇਠਲੀ ਅਦਾਲਤ ਨੇ ਪੀਐਮਐਲਏ ਦੀ ਧਾਰਾ 45 ਤਹਿਤ ਸੰਤੁਸ਼ਟੀ ਦਰਜ ਕੀਤੀ ਹੈ? ਇਸ ਤੇ ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਜਿਹਾ ਨਹੀਂ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲਾਂ ਹਾਈਕੋਰਟ ਦਾ ਫੈਸਲਾ ਆਉਣ ਦਿਓ। ਇਸ ਤੇ ਸਿੰਘਵੀ ਨੇ ਕਿਹਾ ਕਿ ਜੇਕਰ ਈਡੀ ਬਿਨਾਂ ਕਿਸੇ ਹੁਕਮ ਦੇ ਹਾਈ ਕੋਰਟ ਜਾ ਸਕਦੀ ਹੈ ਤਾਂ ਹਾਈ ਕੋਰਟ ਵੀ ਬਿਨਾਂ ਕਿਸੇ ਕਾਰਨ ਦੇ ਸਟੇਅ ਦੇ ਸਕਦੀ ਹੈ ਤਾਂ ਸੁਪਰੀਮ ਕੋਰਟ ਵੀ ਹਾਈਕੋਰਟ ਦੇ ਫੈਸਲੇ ਤੇ ਰੋਕ ਲਗਾ ਸਕਦੀ ਹੈ। ਇਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ 26 ਜੂਨ ਨੂੰ ਕਰੇਗੀ।












