
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਇੱਕ ਵਿਅਕਤੀ ਨੇ ਥਾਣੇ ਵਿੱਚ ਦਾਖਲ ਹੋ ਕੇ ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਮੋਤੀ ਨਗਰ ਥਾਣੇ ਵਿੱਚ ਇੱਕ ਵਿਅਕਤੀ ਨੇ ਥਾਣੇ ਵਿੱਚ ਬੈਠੇ ਪੁਲਿਸ ਮੁਲਾਜ਼ਮਾਂ ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਤੇ ਹਾਦਸੇ ਦੌਰਾਨ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ ਤੇ ਹਮਲਾਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਉਕਤ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਹੈ ਤੇ ਪੁਲਿਸ ਨੇ ਉਸਨੂੰ ਕਿਸੇ ਤਰ੍ਹਾਂ ਕਾਬੂ ਕੀਤਾ। ਫਿਲਹਾਲ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ।











