Sunday, October 18, 2026
Home Chandigarh ਪੰਜਾਬ ਦੇ 12 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨਹੀਂ ਹੋਏ...

ਪੰਜਾਬ ਦੇ 12 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨਹੀਂ ਹੋਏ ਹਾਜ਼ਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋ ਗਿਆ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਸ ਦੌਰਾਨ 540 ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਸ ਦੌਰਾਨ ਹੀ ਪੰਜਾਬ ਦੇ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਅੱਜ ਸਹੁੰ ਚੁੱਕੀ ਹੈ। ਇਸ ਸਹੁੰ ਚੁੱਕ ਪ੍ਰੋਗਰਾਮ ਵਿੱਚ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਵੱਲੋਂ ਸਹੁੰ ਚੁੱਕੀ ਗਈ। ਪਹਿਲਾਂ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਸੰਵਿਧਾਨ ਦੀ ਕਾਪੀ ਹੱਥ ਵਿਚ ਫੜ ਕੇ ਸਹੁੰ ਚੁੱਕੀ।

Advertisements

ਇਸ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਹਾਜ਼ਰ ਨਹੀਂ ਹੋਏ। ਜਿਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਡਾ. ਰਾਜ ਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ, ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ. ਧਰਮਵੀਰ ਸਿੰਘ ਗਾਂਧੀ ਨੇ ਵੀ ਸਾਂਸਦ ਵਜੋਂ ਸਹੁੰ ਚੁੱਕੀ। ਗੁਰਜੀਤ ਔਜਲਾ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ। ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ।

LEAVE A REPLY

Please enter your comment!
Please enter your name here