
ਲਹਿਰਾਗਾਗਾ (ਦ ਸਟੈਲਰ ਨਿਊਜ਼)। ਲਹਿਰਾਗਾਗਾ ਦੇ ਪਿੰਡ ਚੋਟੀਆਂ ਵਿੱਚ ਕਰਜ਼ੇ ਤੋਂ ਤੰਗ ਆ ਕੇ ਮਜ਼ਦੂਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਲਾਭ ਸਿੰਘ ਉਮਰ 45 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਭ ਸਿੰਘ ਬਹੁਤ ਗਰੀਬ ਸੀ ਤੇ ਗਰੀਬੀ ਕਾਰਨ ਉਸਤੇ ਕਰਜਾ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਤੇ ਉਸਨੇ ਘਰ ਵਿੱਚ ਹੀ ਗਾਡਰ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਲਾਭ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।












