
ਰਾਜਪੁਰਾ (ਦ ਸਟੈਲਰ ਨਿਊਜ਼)। ਰਾਜਪੁਰਾ ਦੇ ਪਿੰਡ ਚਤਰ ਨਗਰ ਵਿੱਚ ਸਵੇਰੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਕਾਰ ਫਾਇਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫਾਇਰਿੰਗ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਦਿਲਬਾਗ ਸਿੰਘ ਨਗਾਵਾ, ਉਸਦਾ ਪੁੱਤਰ ਜੱਸੀ ਤੇ ਦੂਜੀ ਧਿਰ ਦੇ ਸਤਵਿੰਦਰ ਸਿੰਘ ਸੱਤੀ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਚਤਰ ਨਗਰ ਵਿੱਚ ਜ਼ਮੀਨੀ ਵਿਵਾਦ 30 ਏਕੜ ਨੂੰ ਲੈ ਕੇ ਚੱਲ ਰਿਹਾ ਸੀ ਤੇ ਇਸਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੀ ਸੀ ਤੇ ਹੁਣ ਇਹਨਾਂ ਦਾ ਝਗੜ੍ਹਾ ਇੰਨਾ ਵੱਧ ਗਿਆ ਕਿ ਗੋਲੀਬਾਰੀ ਹੋ ਗਈ ਤੇ ਗੋਲੀਬਾਰੀ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












