
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਕੋਰਟ ਰੋਡ ਤੇ ਇੱਕ ਵਪਾਰੀ ਦੇ ਘਰ ਚਾਰ ਨਕਾਬ ਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਤੜਕਸਾਰ ਕਰੀਬ 4 ਨਕਾਬਪੋਸ਼ ਲੁਟੇਰੇ ਉਹਨਾਂ ਦੇ ਘਰ ਦੀ ਕੰਧ ਟੱਪ ਕੇ ਆਏ ਤੇ ਉਹਨਾਂ ਨੇ ਪਿਸਤੌਲ ਦੀ ਨੋਕ ਤੇ ਸਾਰੇ ਪਰਿਵਾਰ ਨੂੰ ਬੰਧਕ ਬਣਾ ਲਿਆ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਪਰਿਵਾਰਕ ਮੈਬਰਾਂ ਅਨੁਸਾਰ ਲੁਟੇਰੇ 1 ਕਰੋੜ ਦੀ ਨਕਦੀ ਤੇ ਤਿੰਨ ਕਿਲੋ ਸੋਨਾ ਲੁੱਟ ਕੇ ਫਰਾਰ ਹੋ ਗਏ। ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ।












