
ਬਾਬਾ ਬਕਾਲਾ ਸਾਹਿਬ (ਦ ਸਟੈਲਰ ਨਿਊਜ਼)। ਬਾਬਾ ਬਕਾਲਾ ਸਾਹਿਬ ਵਿੱਚ 30 ਸਾਲਾਂ ਨੌਜ਼ਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜਤਿੰਦਰਪਾਲ ਸਿੰਘ ਉਮਰ 30 ਸਾਲਾਂ ਵਾਸੀ ਖਿਲਚੀਆਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਤਿੰਦਰ 3 ਦਿਨਾਂ ਤੋਂ ਲਾਪਤਾ ਸੀ ਤੇ ਪਰਿਵਾਰ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਸੀ ਤੇ ਅਚਾਨਕ ਉਸਦੀ ਲਾਸ਼ ਪਿੰਡ ਥੋਥੀਆ ਦੀਆਂ ਝਾੜੀਆਂ ਵਿੱਚੋਂ ਪੁਲਿਸ ਨੂੰ ਮਿਲੀ ਤੇ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












