Thursday, October 29, 2026
Home Crime ਖੇਤਾਂ ‘ਚੋਂ ਖੂਨ ਨਾਲ ਲੱਥਪੱਥ ਨੌਜਵਾਨ ਦੀ ਮਿਲੀ ਲਾਸ਼, ਪੁਲਿਸ ਜਾਂਚ ਜਾਰੀ

ਖੇਤਾਂ ‘ਚੋਂ ਖੂਨ ਨਾਲ ਲੱਥਪੱਥ ਨੌਜਵਾਨ ਦੀ ਮਿਲੀ ਲਾਸ਼, ਪੁਲਿਸ ਜਾਂਚ ਜਾਰੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਪੁਲਿਸ ਅਧੀਨ ਪੈਂਦੇ ਪੁਰਾਣਾ ਧਾਰੀਵਾਲ ਰੇਲਵੇ ਲਾਈਨ ਨਜ਼ਦੀਕ ਖੇਤਾਂ ਵਿੱਚ ਇੱਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਚਾਂਦ ਮਸੀਹ ਵਜੋਂ ਹੋਈ ਹੈ ਜੋ ਕਿ ਸ਼ਟਰਿੰਗ ਦਾ ਕੰਮ ਕਰਦਾ ਸੀ। ਜਾਣਕਾਰੀ ਦਿੰਦੇ ਮ੍ਰਿਤਕ ਦੀ ਮਾਤਾ ਭੋਲੀ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਸਾਡੇ ਘਰ ਆ ਕੇ ਦੱਸਿਆ ਕਿ ਤੁਹਾਡਾ ਬੇਟਾ ਚਾਂਦ ਮਸੀਹ ਰੇਲਵੇ ਲਾਈਨ ਨਜਦੀਕ ਖੇਤਾਂ ਵਿੱਚ ਪਿਆ ਹੋਇਆ ਹੈ ਜਦੋਂ ਮੌਕੇ ਤੇ ਆ ਕੇ ਵੇਖਿਆ ਤਾਂ ਉਸਨੂੰ ਕਾਫੀ ਸੱਟਾਂ ਲੱਗੀਆਂ ਸਨ ਅਤੇ ਖੂਨ ਨਾਲ ਲੱਥ-ਪੱਥ ਸੀ।

Advertisements

ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਮ੍ਰਿਤਕ ਕਿਸੇ ਨਾਲ ਸਟਰਿੰਗ ਦਾ ਕੰਮ ਕਰਦਾ ਸੀ ਅਤੇ ਅੱਜ ਵੀ ਸਵੇਰ ਉਨ੍ਹਾਂ ਦੇ ਨਾਲ ਗਿਆ ਸੀ। ਘਟਨਾ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਗਈ ਸੀ। ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਇੱਕ ਪਹਿਲੂ ਨਾਲ ਅਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here