Sunday, October 25, 2026
Home Latest ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਨੌਜ਼ਵਾਨਾਂ ਦੀ ਕਾਰ ਨਹਿਰ...

ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਨੌਜ਼ਵਾਨਾਂ ਦੀ ਕਾਰ ਨਹਿਰ ਵਿੱਚ ਡਿੱਗੀ, 2 ਦੀ ਮੌਤ, 4 ਗੰਭੀਰ ਜ਼ਖ਼ਮੀ  

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਦੇ ਕਾਠਵਾਲਾ ਪੁਲ ਨੇੜੇ ਬੀਤੀ ਦੇਰ ਰਾਤ ਕਾਰ ਨਹਿਰ ਵਿੱਚ ਡਿੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ 6 ਲੋਕਾਂ ਵਿੱਚੋਂ 2 ਦੀ ਮੌਤ ਹੋ ਗਈ ਤੇ 4 ਗੰਭੀਰ ਜ਼ਖ਼ਮੀ ਹੋ ਗਏ।

Advertisements

ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਾਰੇ ਜਾਣੇ ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਸਨ ਤਾਂ ਅਚਾਨਕ 2 ਵਜੇ ਉਹਨਾਂ ਨੂੰ ਫੋਨ ਆਇਆ ਕਿ ਉਹਨਾਂ ਦੀ ਕਾਰ ਨਹਿਰ ਵਿੱਚ ਡਿੱਗ ਗਈ ਹੈ ਤੇ ਜਦੋਂ ਪਰਿਵਾਰ ਮੈਬਰਾਂ ਨੇ ਜਾ ਕੇ ਦੇਖਿਆ ਤਾਂ 4 ਨੌਜ਼ਵਾਨਾਂ ਨੇ ਕਾਰ ਵਿੱਚੋ ਬਾਹਰ ਛਾਲ ਮਾਰ ਦਿੱਤੀ ਸੀ ਤੇ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ ਤੇ 2 ਨੌਜ਼ਵਾਨ ਕਾਰ ਵਿੱਚ ਹੀ ਫਸੇ ਹੋਏ ਹਨ। ਜਿਹਨਾਂ ਨੂੰ ਮੌਕੇ ਤੇ ਬਾਹਰ ਕੱਢਿਆ ਗਿਆ ਤੇ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਕਿ ਇਲਾਜ਼ ਦੌਰਾਨ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

LEAVE A REPLY

Please enter your comment!
Please enter your name here