Wednesday, October 28, 2026
Home Latest ਕਾਰ ਤੇ ਕੈਂਟਰ ਵਿਚਕਾਰ ਹੋਈ ਭਿਆਨਕ ਟੱਕਰ, 2 ਦੀ ਮੌਤ

ਕਾਰ ਤੇ ਕੈਂਟਰ ਵਿਚਕਾਰ ਹੋਈ ਭਿਆਨਕ ਟੱਕਰ, 2 ਦੀ ਮੌਤ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਪਿੰਡ ਅਕਬਰਪੁਰ ਨੇੜੇ ਸੜਕ ਹਾਦਸਾ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਲਖਵਿੰਦਰ ਉਮਰ 32 ਸਾਲਾ ਤੇ ਸੰਦੀਪ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਪੇਹੋਵਾ ਰੋਡ ਤੇ ਕਾਰ ਤੇ ਕੈਂਟਰ ਵਿਚਕਾਰ ਟੱਕਰ ਹੋ ਗਈ ਤੇ ਕਾਰ ਵਿੱਚ ਸਵਾਰ ਦੋਵਾਂ ਨੌਜ਼ਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲਖਵਿੰਦਰ ਕੁੱਝ ਸਮਾਂ ਪਹਿਲਾਂ ਹੀ ਇੰਗਲੈਂਡ ਤੋਂ ਆਇਆ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਬੜੀ ਮੁਸ਼ਕਿਲ ਨਾਲ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾ ਨੂੰ ਕਬਜੇ ਵਿੱਚ ਲੈ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here