Sunday, October 25, 2026
Home Latest 24 ਸਾਲਾਂ ਫੌਜੀ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਨਾਲੇ ਵਿੱਚੋਂ ਮਿਲੀ ਲਾਸ਼

24 ਸਾਲਾਂ ਫੌਜੀ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਨਾਲੇ ਵਿੱਚੋਂ ਮਿਲੀ ਲਾਸ਼

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਮੰਗੀਆਂ ਦੇ 24 ਸਾਲਾਂ ਫੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਭੇਦਭਰੇ ਹਾਲਾਤਾਂ ਵਿੱਚ ਪਿੰਡ ਸ਼ਾਹਪੁਰ ਜਾਜਨ ਦੇ ਨਾਲੇ ਵਿੱਚੋਂ ਲਾਸ਼ ਮਿਲਣ  ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਗੁਰਪ੍ਰੀਤ ਸਿੰਘ ਜੋ ਕਿ ਕਰੀਬ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਤੇ ਇਹ 11 ਸਿੱਖ ਰੈਜੀਮੈਂਟ ਦੇ ਜਵਾਨ ਵਜੋਂ ਲਖਨਊ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ। ਬੀਤੇ ਦੋ ਮਹੀਨੇ ਪਹਿਲਾਂ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ।

Advertisements

ਉਨਾਂ ਦੱਸਿਆ ਕਿ 26 ਜੂਨ ਨੂੰ ਇਹ ਆਪਣੇ ਪਿੰਡ ਦੇ ਕਿਸੇ ਨੌਜਵਾਨ ਨਾਲ ਬਾਹਰ ਕੰਮ ਉਤੇ ਗਿਆ ਸੀ ਪਰ ਇਹ 26 ਜੂਨ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ ਤੇ ਸਾਡੇ ਵੱਲੋਂ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾਈ ਗਈ। ਜਦੋਂ ਉਸਦੀ ਭਾਲ ਕੀਤੀ ਗਈ ਤਾਂ ਉਸਦੀ ਲਾਸ਼ ਨਾਲੇ ਵਿੱਚੋਂ ਬਰਾਮਦ ਹੋਈ। ਪਰਿਵਾਰ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੇ ਨਾਲ ਉਹ ਘਰੋਂ ਗਿਆ ਸੀ ਉਸ ਵੱਲੋਂ ਉਸ ਨਾਲ ਕੋਈ ਮਦਭਾਗੀ ਘਟਨਾ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੀੜਿਤ ਪਰਿਵਾਰ ਨੇ ਇੰਨਸਾਫ਼ ਦੀ ਗੁਹਾਰ ਲਗਾਈ ਹੈ।

LEAVE A REPLY

Please enter your comment!
Please enter your name here