
ਸੁਲਤਾਨਪੁਰ (ਦ ਸਟੈਲਰ ਨਿਊਜ਼)। ਸੁਲਤਾਨਪੁਰ ਲੋਧੀ ਦੇ ਨਾਮੀ ਕਾਰੋਬਾਰੀ ਦਾ ਸ਼ੱਕੀ ਹਲਾਤਾਂ ਵਿੱਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਚੰਨ ਡੀਪੂ ਵਾਲਾ ਵਾਸੀ ਮੁਹੱਲਾ ਨਾਈਆਂ ਰੇਲਵੇ ਰੋਡ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਗੁਰਚਰਨ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ ਤੇ ਜਦੋਂ ਉਸਨੇ ਦੇਰ ਤੱਕ ਦੁਕਾਨ ਨਹੀਂ ਖੋਲ੍ਹੀ ਤਾਂ ਉਸਦੇ ਦੋਸਤ ਨੇ ਉਸਦੇ ਘਰ ਜਾ ਕੇ ਦੇਖਿਆ ਤਾਂ ਗੁਰਚਰਨ ਦੀ ਲਾਸ਼ ਜ਼ਮੀਨ ਤੇ ਪਈ ਹੋਈ ਸੀ। ਉਸਨੇ ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












