
ਰਈਆ (ਦ ਸਟੈਲਰ ਨਿਊਜ਼)। ਰਈਆ ਦੇ ਪਿੰਡ ਭਿੰਡਰ ਵਿਖੇ ਨਸ਼ੇ ਦੀ ਓਵਰਡੋਜ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਇੰਦਰਪਾਲ ਸਿੰਘ ਉਮਰ 25 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇੰਦਰ ਨਸ਼ੇ ਦਾ ਆਦੀ ਸੀ ਤੇ ਉਹ ਆਪਣੇ ਘਰ ਵਿੱਚ ਮ੍ਰਿਤਕ ਪਿਆ ਮਿਲੀਆ। ਇੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

ਜਾਣਕਾਰੀ ਮੁਤਾਬਕ ਇੰਦਰ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਤੇ ਲੋਕਾਂ ਨੇ ਸਰਕਾਰ ਤੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤੇ ਰਾਜਨੀਤੀ ਕਰਨੀ ਬੰਦ ਕਰਨ ਤੇ ਇਸਨੂੰ ਖ਼ਤਮ ਕਰਨ ਦੇ ਸੰਜੀਦਾ ਯਤਨ ਕੀਤੇ ਜਾਣ।












