Saturday, October 24, 2026
Home Latest ਘਰ ਦੇ ਬਾਹਰ ਸੈਰ ਕਰ ਰਹੇ ਏਐਸਆਈ ਸੰਜੀਵ ਦਾ ਗੋਲੀਆ ਮਾਰ ਕੇ...

ਘਰ ਦੇ ਬਾਹਰ ਸੈਰ ਕਰ ਰਹੇ ਏਐਸਆਈ ਸੰਜੀਵ ਦਾ ਗੋਲੀਆ ਮਾਰ ਕੇ ਕਤਲ  

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਕਰਨਾਲ ਵਿੱਚ ਪੁਲਿਸ ਮੁਲਾਜ਼ਮ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੀ ਯਮੁਨਾਨਗਰ ਕ੍ਰਾਈਮ ਬ੍ਰਾਂਚ ਵਿੱਚ ਤਾਇਨਾਤ ਏਐਸਆਈ ਸੰਜੀਵ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

Advertisements

ਜਾਣਕਾਰੀ ਮੁਤਾਬਕ ਏਐਸਆਈ ਸੰਜੀਵ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਦੋ ਬਾਈਕ ਸਵਾਰ ਬਦਮਾਸ਼ ਆਏ ਅਤੇ ਉਸਦੇ ਮੱਥੇ ਤੇ ਉਸਦੀ ਕਮਰ ਤੇ ਗੋਲੀ ਮਾਰ ਕੇ ਫਰਾਰ ਹੋ ਗਏ। ਏਐਸਆਈ ਸੰਜੀਵ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜ਼ਖਮੀ ਹਾਲਤ ਵਿੱਚ ਉਸਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ।

LEAVE A REPLY

Please enter your comment!
Please enter your name here