
ਦਸੂਹਾ (ਦ ਸਟੈਲਰ ਨਿਊਜ਼)। ਦਸੂਹਾ ਦੀ ਅਰਜੁਨਾ ਕਾਲੋਨੀ ਦੇ ਬੰਦ ਪਏ ਘਰ ਵਿੱਚੋ ਨੌਜ਼ਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸੰਚਿਤ ਬਾਂਸਲ ਉਮਰ 30 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੰਦ ਪਏ ਘਰ ਵਿੱਚੋਂ ਆਸਪਾਸ ਦੇ ਲੋਕਾਂ ਨੂੰ ਬਹੁਤ ਬਦਬੂ ਆ ਰਹੀ ਸੀ ਤਾਂ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਰ ਦੀ ਤਲਾਸ਼ੀ ਲਈ ਤਾਂ ਕਮਰੇ ਵਿੱਚ ਬੈੱਡ ਤੇ ਸ਼ੱਕੀ ਹਲਾਤਾਂ ਵਿੱਚ ਲਾਸ ਪਈ ਹੋਈ ਸੀ। ਜਾਣਕਾਰੀ ਮੁਤਾਬਕ ਸੰਚਿਤ ਘਰ ਵਿੱਚ ਇੱਕਲਾ ਰਹਿੰਦਾ ਸੀ ਤੇ ਉਸਦੇ ਮਾਤਾ-ਪਿਤਾ ਡੇਰਾ ਬਿਆਸ ਰਹਿੰਦੇ ਹਨ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












