
ਚੰਡੀਗੜ੍ਹ (ਦ ਸਟੈਲਰ ਨਿਊਜ਼)। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਇਸ ਸਬੰਧੀ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕੀਤਾ ਗਿਆ ਹੈ। ਅੰਮ੍ਰਿਤਪਾਸ ਸਿੰਘ ਖਡੂਰ ਸਾਹਿਬ ਤੋਂ ਸਾਂਸਦ ਵਜੋਂ ਸਹੁੰ ਚੁੱਕਣਗੇ। ਹਾਲਾਂਕਿ ਇਸ ਸਬੰਧੀ ਕੋਈ ਤਰੀਕ ਤੈਅ ਨਹੀਂ ਹੋਈ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ- ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ।











