Tuesday, October 27, 2026
Home Latest ਪਾਤੜਾਂ ਬਾਈਪਾਸ ਤੇ ਟਰੱਕ ਤੇ ਬੱਸ ਵਿਚਕਾਰ ਹੋਈ ਭਿਆਨਕ ਟੱਕਰ, ਦੋਵੇਂ ਚਾਲਕ...

ਪਾਤੜਾਂ ਬਾਈਪਾਸ ਤੇ ਟਰੱਕ ਤੇ ਬੱਸ ਵਿਚਕਾਰ ਹੋਈ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖਮੀ

ਪਾਤੜਾਂ (ਦ ਸਟੈਲਰ ਨਿਊਜ਼)। ਪਾਤੜਾਂ ਬਾਈਪਾਸ ਤੇ ਟਰੱਕ ਤੇ ਬੱਸ ਵਿਚਕਾਰ ਆਹਮੋ ਸਾਹਮਣੇ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਟਰੱਕ ਤੇ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਟੱਕਰ ਵਿੱਚ ਦੋਵੇਂ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਤੇ ਟਰੱਕ ਚਾਲਕ ਨੂੰ ਕਰੇਨ ਅਤੇ ਕਟਰ ਦੀ ਮਦਦ ਨਾਲ ਬਾਹਰ ਕੱਢਿਆ ਤੇ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ।

Advertisements

ਬੱਸ ਦੇ ਡਰਾਈਵਰ ਨੂੰ ਵੀ ਪਾਤੜਾਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਜਾਣਕਾਰੀ ਦਿੰਦੇ ਰਾਹਗੀਰਾਂ ਨੇ ਦੱਸਿਆ ਕਿ ਟਰੱਕ ਅਤੇ ਬੱਸ ਦੀ ਟਰੱਕ ਦੀ ਭਿਆਨਕ ਟੱਕਰ ਦੌਰਾਨ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ।

LEAVE A REPLY

Please enter your comment!
Please enter your name here