
ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਪਿੰਡ ਬਖੋਰਾ ਕਲਾਂ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਸਕੂਲ ਦੇ ਅਧਿਆਪਕਾਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਵੀਡੀਓ ਵਿੱਚ ਮੁੱਖ ਅਧਿਆਪਕ ਨੇ ਸਕੂਲ ਦੇ ਸਾਥੀ ਅਧਿਆਪਕਾਂ ਤੇ ਗੰਭੀਰ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਕੂਲ ਵਿੱਚ ਕਈ ਅਧਿਆਪਕ ਸੰਗਠਨ ਬੁਲਾ ਕੇ ਉਸਦੀ ਬੇਜ਼ਤੀ ਕੀਤੀ ਗਈ ਹੈ।

ਜਿਸ ਕਾਰਨ ਉਹ ਡਿਪ੍ਰੈਸ਼ਨ ਵਿੱਚ ਰਹਿੰਦਾ ਸੀ ਤੇ ਉਸਨੂੰ ਸਕੂਲ ਵਿੱਚ ਤੰਗ ਪਰੇਸ਼ਾਨ ਕਰਦਾ ਸੀ। ਜੇਕਰ ਉਸਦੀ ਮੌਤ ਹੁੰਦੀ ਹੈ ਤਾਂ ਇਸਦੇ ਲਈ ਸਾਰੇ ਅਧਿਆਪਕ ਜ਼ਿੰਮੇਵਾਰ ਹਨ। ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਵਿੱਚ ਉਸਦੇ ਪਰਿਵਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਪੁਲਿਸ ਨੇ ਮ੍ਰਿਤਕ ਪ੍ਰਿੰਸੀਪਲ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਪੰਜ ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












