Sunday, October 11, 2026
Home Latest ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਜਲਦ ਹੀ ਚੁੱਕਣਗੇ ਸਹੁੰ

ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਜਲਦ ਹੀ ਚੁੱਕਣਗੇ ਸਹੁੰ

ਦਿੱਲੀ (ਦ ਸਟੈਲਰ ਨਿਊਜ਼)। ਵਾਰਿਸ ਪੰਜਾਬ ਦੇ ਮੁਖੀ ਅਤੇ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਸੰਸਦ ਵਿੱਚ ਸਹੁੰ ਚੁੱਕਣ ਲਈ ਸੰਸਦ ਭਵਨ ਪਹੁੰਚ ਚੁੱਕੇ ਹਨ। ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਦਿੱਲੀ ਲਈ ਲੈਕੇ ਰਵਾਨਾ ਹੋਈ ਸੀ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਏਅਰ ਫੋਰਸ ਦੇ ਏਅਰਕਰਾਫਟ ਰਾਹੀਂ ਅਸਾਮ ਤੋਂ ਦਿੱਲੀ ਲਿਆਂਦਾ ਗਿਆ ਹੈ।

Advertisements

ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਕੁੱਝ ਸ਼ਰਤਾਂ ਮੁਤਾਬਕ 4 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਸਿਰਫ ਸਹੁੰ ਚੁੱਕਣ ਲਈ ਹੀ ਲੈਕੇ ਆਈ ਹੈ। ਪੈਰੋਲ ਦੀਆਂ ਸ਼ਰਤਾਂ ਤਹਿਤ ਪਰਿਵਾਰ ਨੂੰ ਦਿੱਲੀ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਨੂੰ ਲੈਕੇ ਅੰਮ੍ਰਿਤਸਰ ਦੇ ਜਿਲ੍ਹਾ ਮਜਿਸਟਰੇਟ ਵੱਲੋਂ ਡਿਬਰੁਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਸੀ।

LEAVE A REPLY

Please enter your comment!
Please enter your name here