Wednesday, November 4, 2026
Home Latest ਸ਼ੰਭੂ ਬਾਰਡਰ ਤੋਂ ਵਾਪਸ ਆ ਰਹੇ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ...

ਸ਼ੰਭੂ ਬਾਰਡਰ ਤੋਂ ਵਾਪਸ ਆ ਰਹੇ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ, 1 ਗੰਭੀਰ ਜ਼ਖਮੀ 

ਗੁਰਦਾਸਪੁਰ (ਦ ਸਟੈਲਰ ਨਿਊਜ਼)। ਸ਼ੰਭੂ ਬਾਰਡਰ ਤੋਂ ਵਾਪਸ ਆਉਂਦੇ ਸਮੇਂ ਸੜਕ ਹਾਦਸੇ ਦੌਰਾਨ ਇੱਕ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਆਦੋਵਾਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸ਼ੰਬੂ ਬਾਰਡਰ ਦੇ ਮੋਰਚੇ ਤੋਂ ਬਾਈਕ ਤੇ ਸਵਾਰ ਹੋ ਕੇ ਆਪਣੇ ਸਾਥੀ ਕਿਸਾਨ ਨਾਲ ਵਾਪਸ ਆ ਰਿਹਾ ਸੀ ਤਾਂ ਇਸ ਦੌਰਾਨ ਖੰਨਾ ਨੇੜੇ ਇੱਕ ਸੜਕ ਹਾਦਸਾ ਵਾਪਰ ਗਿਆ ਤੇ ਉਸਦੀ ਮੌਤ ਹੋ ਗਈ ਤੇ ਉਸਦਾ ਸਾਥੀ ਕਿਸਾਨ ਗੰਭੀਰ ਜ਼ਖਮੀ ਹੋ ਗਿਆ।

Advertisements

ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗੁਰਦਾਸਪੁਰ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਇਸ ਦੁੱਖਦਾਈ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਦੇ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਇਸਦੇ ਨਾਲ ਹੀ ਉਹਨਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸ਼ਹੀਦ ਕਿਸਾਨ ਦੀ ਮ੍ਰਿਤਕ ਦੇਹ ਖੰਨਾ ਦੇ ਸਰਕਾਰੀ ਸਿਵਿਲ ਹਸਪਤਾਲ ਦੇ ਵਿੱਚ ਜਿੱਥੇ ਉਸਦਾ ਜਲਦ ਤੋਂ ਜਲਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇ।

LEAVE A REPLY

Please enter your comment!
Please enter your name here