
ਜਗਰਾਉਂ (ਦ ਸਟੈਲਰ ਨਿਊਜ਼)। ਜਗਰਾਉਂ ਦੇ ਮੁੱਲਾਪੁਰ ਦਾਖਾ ਤੋਂ ਪੈਦਲ ਘਰ ਜਾ ਰਹੇ ਪਿਓ-ਪੁੱਤ ਨੂੰ ਤੇਜ਼ ਰਫਤਾਰ ਕਾਰ ਵੱਲੋਂ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਪਿਓ ਦੀ ਮੌਤ ਹੋ ਗਈ ਤੇ ਉਸਦਾ ਲੜਕਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਮੁਖਤਿਆਰ ਸਿੰਘ ਵਾਸੀ ਪਿੰਡ ਹਿੱਸੋਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਖਤਿਆਰ ਕਿਸੇ ਕੰਮ ਲਈ ਮੰਡੀ ਮੁੱਲਾਪੁਰ ਗਿਆ ਹੋਇਆ ਸੀ ਤੇ ਜਦੋਂ ਉਹ ਕੰਮ ਖਤਮ ਕਰਕੇ ਵਾਪਸ ਆ ਰਿਹਾ ਸੀ ਤਾਂ ਜਦੋ ਉਹ ਰਾਏਕੋਟ ਰੋਡ ਤੇ ਨਵੀਂ ਦਾਣਾ ਮੰਡੀ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ।

ਜਿਸ ਕਾਰਨ ਉਹ ਸੜਕ ਤੇ ਡਿੱਗ ਗਿਆ ਤੇ ਸੜਕ ਤੇ ਸਿਰ ਵੱਜਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਲੁਧਿਆਣਾ ਰੈਫਰ ਕਰ ਦਿੱਤਾ ਲੁਧਿਆਣਾ ਪਹੁੰਚਣ ਤੇ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












