Sunday, October 18, 2026
Home Hoshiarpur ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਾਲ 2024 ਦਾ ਸਲਾਨਾ ਨੈਤਿਕ ਸਿੱਖਿਆ...

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਾਲ 2024 ਦਾ ਸਲਾਨਾ ਨੈਤਿਕ ਸਿੱਖਿਆ ਇਮਤਿਹਾਨ ਸਕੂਲ 22 ਅਗਸਤ ਨੂੰ

{"remix_data":[],"remix_entry_point":"challenges","source_tags":[],"origin":"unknown","total_draw_time":0,"total_draw_actions":0,"layers_used":0,"brushes_used":0,"photos_added":0,"total_editor_actions":{},"tools_used":{},"is_sticker":false,"edited_since_last_sticker_save":false,"containsFTESticker":false}

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਦੀ ਇਕ ਅਹਿਮ ਮੀਟਿੰਗ ਬਾਬਾ ਮਰਾਜ ਸਿੰਘ ਯਾਦਗਾਰੀ ਕੰਪਲੈਕਸ, ਨਿਊ ਦੀਪ ਨਗਰ ਹੁਸ਼ਿਆਪੁਰ ਵਿਖੇ ਹੋਈ ਜਿਸ ਵਿੱਚ ਨੈਤਿਕ ਸਿੱਖਿਆ ਇਮਤਿਹਾਨ ਸਬੰਧਤ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਇਸ ਸਮੇਂ ਜੋਨਲ ਪ੍ਰਧਾਨ ਨਵਪ੍ਰੀਤ ਸਿੰਘ ਅਤੇ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ ਨੇ ਇਕ ਸਾਂਝੇ ਬਿਆਨ ਵਿੱਚ ਜਾਣਕਾਰੀ ਦਿੱਤੀ ਕਿ ਇਸ ਵਾਰ ਸਲਾਨਾ ਨੈਤਿਕ ਸਿੱਖਿਆ ਇਮਤਿਹਾਨ 22 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਪਹਿਲਾ (ਪਹਿਲੀ ਤੋਂ ਪੰਜਵੀ), ਦੂਜਾ (ਛੇਵੀਂ ਤੋਂ ਅੱਠਵੀਂ) ਅਤੇ ਤੀਜਾ (ਨੋਵੀਂ ਤੋਂ ਬਾਰਵੀਂ) ਦਰਜਾ ਹੇਠ ਲਿਆ ਜਾਵੇਗਾ ਅਤੇ ਜ਼ੋਨ ਪੱਧਰ ਉਪਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉਪਰ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ। ਪੇਪਰ ਵਿੱਚ 100 ਬਹੁ-ਵਿਕਲਪੀ ਪ੍ਰਸ਼ਨ ਪੁੱਛੇ ਜਾਣਗੇ ਜਿਸ ਦੇ ਜਵਾਬ ਵਿਦਿਆਰਥੀ ਓ.ਐਮ.ਆਰ ਛੀਟ ਉਪਰ ਦੇਣਗੇ ਅਤੇ ਪੇਪਰ ਹੱਲ ਕਰਨ ਦਾ ਸਮਾਂ 60 ਮਿੰਟ ਦਾ ਹੋਵੇਗਾ। ਇਛੁੱਕ ਸਕੂਲ ਆਪਣੇ ਵਿਦਿਆਰਥੀਆਂ ਦੀ 22 ਜੁਲਾਈ ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Advertisements

ਇਸ ਮੀਟਿੰਗ ਵਿੱਚ ਉੱਚੇਚੇ ਤੌਰ ਤੇ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜਰ ਡਾ. ਮਨਮੋਹਨਜੀਤ ਸਿੰਘ ਵੀ ਮੋਜੂਦ ਸਨ। ਇਸ ਸਮੇਂ ਵਧੀਕ ਸਕੱਤਰ ਡਾ. ਅਰਬਿੰਦ ਸਿੰਘ ਧੂਤ ਜੀ ਨੇ ਦੱਸਿਆ ਕਿ ਸਟੱਡੀ ਸਰਕਲ ਪਿਛਲੇ ਪੰਜ ਦਹਾਕਿਆਂ ਤੋਂ ਅਕਾਦਮੀ ਖੇਤਰ ਵਿੱਚ ਕਾਰਜਸ਼ੀਲ ਹੈ ਅਤੇ ਨੈਤਿਕ ਸਿੱਖਿਆ ਇਮਤਿਹਾਨ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਸਕਾਰਾਤਮਕ ਸੋਚ, ਭਵਿੱਖ ਦੀ ਚੁਣੋਤੀਆਂ ਅਤੇ ਅਮੀਰ ਵਿਰਸੇ ਨੂੰ ਮੁੜ ਸੁਰਜੀਤ ਕਰਨ ਦੇ ਟੀਚੇ ਨੂੰ ਰੱਖ ਕੇ ਹੀ ਤਿਆਰ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਇਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਆਪਣਾ ਹਾਂ-ਪੱਖੀ ਯੋਗਦਾਨ ਪਾ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਨੰਗਲ ਈਸ਼ਰ ਇੰਚਾਰਜ ਆਸ ਕਿਰਨ ਨਸ਼ਾ ਛਡਾਊ ਕੇਂਦਰ, ਪ੍ਰਿੰ. ਰੁਪਿੰਦਰਜੋਤ ਸਿੰਘ ਮਾਹਿਲਪੁਰ ਖੇਤਰ, ਸਰਦਾਰ ਜਗਤ ਸਿੰਘ, ਸਰਦਾਰ ਜੋਗਾ ਸਿੰਘ ਆਦਿ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here