Saturday, October 17, 2026
Home Crime ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 1,50,000 ਰੁਪਏ ਦੀ ਮਾਰੀ ਠੱਗੀ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 1,50,000 ਰੁਪਏ ਦੀ ਮਾਰੀ ਠੱਗੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਥਾਣਾ ਹਰਿਆਣਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਵਿਦੇਸ਼ ਭੇਜਣ ਦੇ ਨਾਂ ਤੇ 1,50,000 ਰੁਪਏ ਦੀ ਠੱਗੀ ਮਾਰੀ ਗਈ। ਥਾਣਾ ਹਰਿਆਣਾ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸ਼ਾਮ ਕੁਮਾਰ ਪੁੱਤਰ ਬਿਸ਼ਨ ਸਿੰਘ ਵਾਸੀ ਬਹੇੜਾ ਨੇ ਦੱਸਿਆ ਕਿ ਪ੍ਰਮੋਦ ਕੁਮਾਰ ਪੁੱਤਰ ਰਾਮ ਪ੍ਰਕਾਸ਼ ਨੇ ਉਸ ਨੂੰ ਸਰਬੀਆਂ ਭੇਜਣ ਲਈ 1,50,000 ਰੁਪਏ ਲਏ ਸਨ।  ਪੈਸੇ ਲੈਣ ਤੋਂ ਬਾਅਦ  ਨਾ ਤਾਂ ਪ੍ਰਮੋਦ ਕੁਮਾਰ ਨੇ ਉਸਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਤੋਂ ਬਾਅਦ ਪੀੜਿਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸ਼ਾਮ ਕੁਮਾਰ ਦੇ ਬਿਆਨਾਂ ਤੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here