
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਤੁੜ ਵਿੱਚ ਨੌਜ਼ਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਮਨਜਿੰਦਰ ਸਿੰਘ ਉਮਰ 30 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਜਿੰਦਰ ਮਜ਼ਦੂਰੀ ਕਰਦਾ ਸੀ ਤੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ ਤੇ ਅਚਾਨਕ ਉਸਦੀ ਘਰ ਵਿੱਚ ਪੱਖੇ ਦੀ ਤਾਰ ਨਾਲ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮਨਜਿੰਦਰ ਪਿੱਛੇ ਪਤਨੀ ਤੇ ਇੱਕ ਬੱਚੇ ਨੂੰ ਛੱਡ ਗਿਆ ਹੈ। ਮਨਜਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਕੋਂਲੋ ਮੁਆਵਜੇ ਦੀ ਮੰਗ ਕੀਤੀ ਹੈ।












