
ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦੇ ਨੌਜ਼ਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜ਼ਵਾਨ ਦੀ ਪਹਿਚਾਣ ਹਰਵਿੰਦਰ ਸਿੰਘ ਉਮਰ 21 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਲੂਨ ਦਾ ਕੰਮ ਕਰਦਾ ਸੀ ਤੇ ਉਹ ਦੇਰ ਰਾਤ ਸਲੂਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ ਤਾਂ ਇਸ ਦੌਰਾਨ ਕੁੱਝ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦੇ ਉਸਦੀ ਕੁੱਟਮਾਰ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਤੇ ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਜਿੱਥੇ ਕਿ ਇਲਾਜ਼ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਾਣਕਾਰੀ ਮੁਤਾਬਕ ਨੌਜ਼ਵਾਨ ਦਾ ਕੁੱਝ ਦਿਨਾਂ ਬਾਅਦ ਵਿਆਹ ਰੱਖਿਆ ਹੋਇਆ ਸੀ। ਫਿਲਹਾਲ ਪੁਲਿਸ ਵੱਲੋਂ ਕੁੱਝ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।











