
ਖਡੂਰ ਸਾਹਿਬ (ਦ ਸਟੈਲਰ ਨਿਊਜ਼)। ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਤੋਂ ਪੁਲਿਸ ਨੇ ਨਾਕੇ ਦੌਰਾਨ ਡਰੱਗ ਬਰਾਮਦ ਕੀਤੀ ਗਈ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਨੁਸਾਰ ਅੰਮ੍ਰਿਤਪਾਲ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਕੋਲੋਂ 4 ਗ੍ਰਾਮ ਡਰੱਗ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












