ਐਮਪੀ ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਸਾਥੀ ਦਾ ਡੋਪ ਟੈਸਟ ਪਾਜ਼ੀਟਿਵ, ਕਰੀਬ 3 ਸਾਲ ਤੋਂ ਕਰ ਰਿਹਾ ਸੀ ਨਸ਼ੇ ਦਾ ਸੇਵਨ

ਜਲੰਧਰ (ਦ ਸਟੈਲਰ ਨਿਊਜ਼)। ਐਮਪੀ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਜਲੰਧਰ ਪੁਲਿਸ ਨੇ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ ਸਾਥੀ ਦਾ ਡੋਪ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਸਬੰਧੀ ਐਸਐਸਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਗਈ।

Advertisements

ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ। ਉਨ੍ਹਾਂ ਨੇ ਦੱਸਿਆ ਕਿ ਸੰਜੀਵ ਅਰੋੜਾ ਵਾਸੀ ਈਟਾਨਗਰ, ਥਾਣਾ ਹੈਬੋਵਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਵੱਲੋਂ ਹਰਪ੍ਰੀਤ ਸਿੰਘ ਨਾਲ ਕੀਤੀ ਗਈ ਪੁੱਛਗਿੱਛ ਤੋਂ ਪਤਾ ਲੱਗਾ ਹੈ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here