
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੇਲ੍ਹ ਅੰਦਰ ਅੱਲਗ-ਅੱਲਗ ਕਿਸਮ ਦੇ 100 ਬੂਟੇ ਲਗਾਏ ਗਏ। ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਰੁੱਖ ਬਚਾਉਣ ਅਤੇ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਰੁੱਖ ਲਗਾਉਣ ਸਬੰਧੀ ਸਿੱਖਿਆ ਦਿੱਤੀ ਗਈ ਤਾਂ ਜੋ ਵਾਤਾਵਰਣ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸੁਪਰਡੈਂਟ ਜੇਲ੍ਹ ਬਲਜੀਤ ਸਿੰਘ ਘੁੰਮਣ, ਐਡੀਸ਼ਨਲ ਸੁਪਰਡੈਂਟ ਹਰਭਜਨ ਸਿੰਘ, ਡਿਪਟੀ ਸੁਪਰਡੈਂਟ (ਸਕਿਊਰਟੀ) ਪ੍ਰੇਮ ਪਾਲ, ਸਹਾਇਕ ਸੁਪਰਡੈਂਟ ਸੁਖਵਿੰਦਰ ਰਾਮ ਅਤੇ ਸਹਾਇਕ ਸੁਪਰਡੈਂਟ ਸੁਰਿੰਦਰ ਸਿੰਘ ਸਮੇਤ ਤਮਾਮ ਗਾਰਦ ਮੌਜੂਦ ਸਨ।













