Tuesday, October 27, 2026
Home Latest ਮੁੰਬਈ ਐਕਸਪ੍ਰੈਸ ਹਾਈਵੇਅ ਤੇ ਬੱਸ ਖੱਡ ਵਿੱਚ ਡਿੱਗਣ ਕਾਰਨ 4 ਲੋਕਾਂ ਦੀ...

ਮੁੰਬਈ ਐਕਸਪ੍ਰੈਸ ਹਾਈਵੇਅ ਤੇ ਬੱਸ ਖੱਡ ਵਿੱਚ ਡਿੱਗਣ ਕਾਰਨ 4 ਲੋਕਾਂ ਦੀ ਹੋਈ ਮੌਤ  

ਮੁੰਬਈ (ਦ ਸਟੈਲਰ ਨਿਊਜ਼)। ਮੁੰਬਈ ਐਕਸਪ੍ਰੈਸ ਹਾਈਵੇਅ ਨੇੜੇ ਦੇਰ ਰਾਤ ਇੱਕ ਬੱਸ ਟਰੈਕਟਰ ਨਾਲ ਟਕਰਾਉਣ ਕਾਰਨ ਖਾਈ ਵਿੱਚ ਡਿੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼ਰਧਾਲੂਆਂ ਨੂੰ ਲੈ ਕੇ ਡੋਂਬੀਵਾਲੀ ਦੇ ਕੇਸਰ ਪਿੰਡ ਤੋਂ ਮਹਾਰਾਸ਼ਟਰ ਦੇ ਪੰਢਰਪੁਰ ਜਾ ਰਹੀ ਸੀ ਤੇ ਜਦੋਂ ਬੱਸ ਮੁੰਬਈ ਐਕਸਪ੍ਰੈਸ ਹਾਈਵੇਅ ਤੇ ਪਹੁੰਚੀ ਤਾਂ ਬੱਸ ਦੀ ਟੱਕਰ ਟਰੈਕਟਰ ਨਾਲ ਹੋ ਗਈ ਤੇ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

Advertisements

ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਜ਼ਖਮੀਆਂ ਦਾ ਇਲਾਜ਼ ਚੱਲ ਰਿਹਾ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here