Saturday, October 31, 2026
Home Latest ਇਟਲੀ ਵਿੱਚ ਕੰਮ ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਹੋਈ...

ਇਟਲੀ ਵਿੱਚ ਕੰਮ ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਰਾਏਕੋਟ (ਦ ਸਟੈਲਰ ਨਿਊਜ਼)। ਰਾਏਕੋਟ ਦੇ ਪਿੰਡ ਅਕਾਲਗੜ੍ਹ ਖੁਰਦ ਦੇ ਇੱਕ ਵਿਅਕਤੀ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਉਮਰ 46 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਹਰਪ੍ਰੀਤ ਇਟਲੀ ਦੇ ਸ਼ਹਿਰ ਮਾਨਟੋਵਾ ਵਿਖੇ ਦੁਪਹਿਰ 2 ਵਜੇ ਦੇ ਕਰੀਬ ਸਾਈਕਲ ਤੇ ਸਵਾਰ ਹੋ ਕੇ ਕੰਮ ਤੇ ਜਾ ਰਿਹਾ ਸੀ ਤਾਂ ਇੱਕ ਕਾਰ ਸਵਾਰ ਮਹਿਲਾ ਨੇ ਉਸਨੂੰ ਫੇਟ ਮਾਰ ਦਿੱਤੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ।

Advertisements

ਜਾਣਕਾਰੀ ਮੁਤਾਬਕ ਉਹ ਇੱਕ ਐਨੀਮਲ ਫਾਰਮ ਹਾਊਸ ਵਿੱਚ ਕੰਮ ਕਰਦਾ ਸੀ ਤੇ ਉਹ 14 ਸਾਲ ਪਹਿਲਾਂ ਇਟਲੀ ਗਿਆ ਸੀ ਤੇ ਉਹ ਆਪਣੀ ਪਤਨੀ ਤੇ ਇੱਕ ਲੜਕੇ ਨਾਲ ਇਟਲੀ ਰਹਿੰਦਾ ਸੀ। 20 ਜੂਨ ਨੂੰ ਉਸਦੀ ਪਤਨੀ ਆਪਣੇ ਲੜਕੇ ਦੇ ਇਲਾਜ ਲਈ ਪੰਜਾਬ ਗਈ ਹੋਈ ਸੀ ਤੇ ਹਰਪ੍ਰੀਤ ਨਾਲ ਇਹ ਹਾਦਸਾ ਵਾਪਰ ਗਿਆ। ਹਰਪ੍ਰੀਤ ਦਾ ਅੰਤਿਮ ਸੰਸਕਾਰ ਇਟਲੀ ਵਿੱਚ ਹੀ ਕੀਤਾ ਜਾਵੇਗਾ। ਹਰਪ੍ਰੀਤ ਦੀ ਮੌਤ ਦੀ ਖ਼ਬਰ ਸੁਣ ਕੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here