
ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਤੋਂ ਇੱਕ ਖਬਰ ਮਿਲੀ ਹੈ, ਜਿੱਥੇ ਕਿ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਅੱਗੇ ਜਾ ਰਹੀ ਇੱਕ ਕਾਰ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰ ਚਾਲਕ ਦੂਸਰੇ ਕਾਰ ਚਾਲਕ ਨੂੰ ਟੱਕਰ ਮਾਰਨ ਦਾ ਕਾਰਨ ਪੁੱਛਦਾ ਹੈ ਤਾਂ ਦੋਵਾਂ ਵਿੱਚ ਬਹਿਸਬਾਜੀ ਹੋਣੀ ਸ਼ੁਰੂ ਹੋ ਜਾਂਦੀ ਹੈ। ਇੰਨੇ ਨੂੰ ਇੱਕ ਕਾਰ ਸਵਾਰ ਦੂਸਰੇ ਕਾਰ ਸਵਾਰ ਤੇ ਗੋਲੀ ਚਲਾ ਦਿੰਦਾ ਹੈ। ਗੋਲੀ ਨੌਜਵਾਨ ਦੇ ਪੈਰ ਵਿੱਚ ਲੱਗੀ ਹੈ, ਜਿਸ ਕਾਰਨ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਗੋਲੀ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਂਦੀ ਹੈ। ਪੁਲਿਸ ਮੌਕੇ ਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।












