Wednesday, October 21, 2026
Home International 11 ਸਾਲਾਂ ਪੰਜਾਬੀ ਬੱਚੇ ਦੀ ਆਸਟ੍ਰੇਲੀਆ ਸੜਕ ਹਾਦਸੇ ਦੌਰਾਨ ਹੋਈ ਮੌਤ  

11 ਸਾਲਾਂ ਪੰਜਾਬੀ ਬੱਚੇ ਦੀ ਆਸਟ੍ਰੇਲੀਆ ਸੜਕ ਹਾਦਸੇ ਦੌਰਾਨ ਹੋਈ ਮੌਤ  

ਆਸਟ੍ਰੇਲੀਆ (ਦ ਸਟੈਲਰ ਨਿਊਜ਼)। ਆਸਟ੍ਰੇਲੀਆ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਇਆ ਹੈ। ਜਿੱਥੇ ਕਿ ਇੱਕ ਸੜਕ ਹਾਦਸੇ ਦੌਰਾਨ 11 ਸਾਲਾਂ ਪੰਜਾਬੀ ਬੱਚੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬੱਚੇ ਦੀ ਪਹਿਚਾਣ ਗੁਰਮੰਤਰ ਸਿੰਘ ਗਿੱਲ ਉਮਰ 11 ਸਾਲਾਂ ਵਾਸੀ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੰਤਰ ਜਦੋਂ ਸਾਈਕਲ ਤੇ ਸਵਾਰ ਹੋ ਕੇ ਸਕੂਲ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਅਚਾਨਕ ਇੱਕ ਸਕੂਲ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

Advertisements

ਜਿਸਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਮੰਤਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here