Tuesday, October 20, 2026
Home Latest ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜ਼ਵਾਨਾਂ ਦੀ ਹੋਈ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜ਼ਵਾਨਾਂ ਦੀ ਹੋਈ ਮੌਤ

ਰਾਮਪੁਰਾ (ਦ ਸਟੈਲਰ ਨਿਊਜ਼)। ਰਾਮਪੁਰਾ ਰੋਡ ਤੇ ਇੱਕ ਘਰ ਵਿੱਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਰਣਜੀਤ ਸਿੰਘ ਉਰਫ਼ ਰਵੀ ਉਮਰ 35 ਸਾਲਾਂ ਅਤੇ ਬੰਨੀ ਸਿੰਘ ਉਮਰ 24 ਸਾਲਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਬੰਨੀ ਦੇ ਪਿਤਾ ਸੁਖਪਾਲ ਸਿੰਘ ਨੇ ਦੱਸਿਆ ਕਿ ਬੰਨੀ ਰਾਤ ਦਾ ਘਰ ਨਹੀਂ ਆਇਆ ਸੀ ਤੇ ਜਦੋਂ ਉਹ ਉਸਦੀ ਭਾਲ ਕਰਨ ਲਈ ਰਵੀ ਦੇ ਘਰ ਗਏ ਤਾਂ ਉਸਦੇ ਘਰ ਦੇ ਬਾਹਰ ਦਰਵਾਜ਼ੇ ਨੂੰ ਜਿੰਦਰਾ ਲੱਗਿਆ ਹੋਇਆ ਸੀ ਤੇ ਦੋਵਾਂ ਦਾ ਫੋਨ ਬੰਦ ਆ ਰਿਹਾ ਸੀ।

Advertisements

ਜਦੋਂ ਉਹਨਾਂ ਨੂੰ ਸ਼ੱਕ ਹੋਇਆ ਤਾਂ ਉਹ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ ਤਾਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾ ਪਈਆਂ ਹੋਇਆ ਸੀ। ਨਸ਼ੇ ਦੀ ਓਵਰਡੋਜ਼ ਕਾਰਨ ਦੋਵਾਂ ਨੌਜ਼ਵਾਨਾਂ ਦੀ ਮੌਤ ਹੋਈ ਹੈ। ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here