
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਜੈ ਮਿਲਾਪ ਲੈਬ ਐਸੋਸੀਏਸ਼ਨ ਵਲੋਂ ਸਿਵਲ ਹਸਪਤਾਲ ਵਿਖੇ 19 ਜੁਲਾਈ ਨੂੰ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਦੇ ਸੰਬਧ ਚ ਸਿਵਲ ਸਰਜਨ ਡਾ. ਸੁਰਿੰਦਰਪਾਲ ਕੌਰ ਤੇ ਹੋਰ ਡਾਕਟਰ ਸਾਹਿਬਾਨਾਂ ਨੂੰ ਸੱਦਾ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਜੋਤ ਸਿੰਘ ਵਾਲੀਆ, ਕੈਸ਼ੀਅਰ ਰਮੇਸ਼ ਲਾਲ, ਕਪੂਰਥਲਾ ਪ੍ਰਧਾਨ ਅਰਜਨ ਸਿੰਘ, ਕੈਸ਼ੀਅਰ ਅਸ਼ੋਕ ਕੁਮਾਰ ਤੇ ਹੋਰ ਹਾਜ਼ਰ ਸਨ।

ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਿਵਲ ਸਰਜਨ ਨੂੰ ਐਸੋਸੀਏਸ਼ਨ ਵੱਲੋਂ ਸਮੇਂ ਸਮੇਂ ਤੇ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਤੋਂ ਵੀ ਜਾਣੂ ਕਰਵਾਇਆ ਗਿਆ। ਸਿਵਲ ਸਰਜਨ ਵੱਲੋਂ ਓਹਨਾਂ ਦੀ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।












