
ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫੜੇ ਗਏ ਆਰੌਪੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਤੇ ਮਹਿਲਾ ਨਵਕਿਰਨ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਸੀ।

ਜਾਣਕਾਰੀ ਮੁਤਾਬਕ ਪੁਲਿਸ ਅਧਿਕਾਰੀਆਂ ਵੱਲੋਂ ਉਕਤ ਮਾਮਲੇ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ ਤੇ ਤਬਾਦਲੇ ਕੀਤੇ ਜਾ ਰਹੇ ਹਨ।












