Friday, October 30, 2026
Home Latest ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀਆਂ ਮਾਵਾਂ ਧੀਆਂ ਨੂੰ...

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀਆਂ ਮਾਵਾਂ ਧੀਆਂ ਨੂੰ ਤੇਜ਼ ਰਫਤਾਰ ਬੱਸ ਨੇ ਮਾਰੀ ਟੱਕਰ, ਮਾਂ ਦੀ ਮੌਤ

ਜਗਰਾਉਂ (ਦ ਸਟੈਲਰ ਨਿਊਜ਼)। ਜਗਰਾਉਂ ਦੇ ਪਿੰਡ ਪੰਡੋਰੀ ਨੇੜੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੀਆਂ ਮਾਵਾਂ ਧੀਆਂ ਨੂੰ ਬੱਸ ਵੱਲੋਂ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਮਹਿਲਾ ਦੀ ਪਹਿਚਾਣ ਗੁਰਪ੍ਰੀਤ ਕੌਰ ਉਮਰ 48 ਸਾਲਾ ਵਾਸੀ ਮੰਡੂ ਮੁੱਲਾਪੁਰ ਵਜੋਂ ਹੋਈ ਹੈ, ਜ਼ਖਮੀ ਲੜਕੀ ਦੀ ਪਹਿਚਾਣ ਜਸਕਿਰਨ ਜੀਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇ ਮਾਵਾਂ ਧੀਆਂ ਪਿੰਡ ਪੰਡੋਰੀ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਪਿੰਡ ਰਕਬਾ ਵਿਖੇ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੀਆਂ ਸੀ ਤਾਂ ਤੇਜ਼ ਰਫਤਾਰ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

Advertisements

ਜਿਸ ਕਾਰਨ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ ਤੇ ਲੜਕੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here