
ਮੰਡੀ ਗੋਬਿੰਦਗੜ੍ਹ (ਦ ਸਟੈਲਰ ਨਿਊਜ਼)। ਮੰਡੀ ਗੋਬਿੰਦਗੜ੍ਹ ਦੇ ਬਿਧੀ ਚੰਦ ਕਲੋਨੀ ਰੋਡ ਤੇ ਸਥਿਤ ਇਕ ਲੋਹੇ ਦੇ ਗੋਦਾਮ ਦੇ ਗੇਟ ਹੇਠਾਂ ਦੱਬਣ ਨਾਲ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਕ੍ਰਿਸ਼ਨ ਕੁਮਾਰ ਸਿੰਘ ਉਮਰ 30 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਗੋਦਾਮ ਐੱਸਆਰ ਇੰਡਸਟਰੀਜ਼ ਦਾ ਗੇਟ ਬੰਦ ਕਰ ਰਿਹਾ ਸੀ ਤਾਂ ਅਚਾਨਕ ਗੇਟ ਕੰਟਰੋਲ ਤੋਂ ਬਾਹਰ ਹੋ ਕੇ ਡਿੱਗ ਗਿਆ ਤੇ ਉਹ ਗੇਟ ਹੇਠਾਂ ਦੱਬ ਗਿਆ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੂੰ ਸੂਚਿਤ ਕੀਤਾ ਗਿਆ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਗੋਦਾਮ ਮਾਲਕ ਨੇ ਕ੍ਰਿਸ਼ਨ ਦੇ ਪਰਿਵਾਰ ਨੂੰ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ ਹੈ। ਕ੍ਰਿਸ਼ਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।











