ਤਰਨਤਾਰਨ (ਦ ਸਟੈਲਰ ਨਿਊਜ਼)। ਸ਼ੰਭੂ ਬਾਰਡਰ ਤੇ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਹਰਜਿੰਦਰ ਸਿੰਘ ਵਾਸੀ ਤਰਨਤਾਰਨ ਦੇ ਪਿੰਡ ਖੁਆਸਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲੰਬੇ ਸਮੇਂ ਤੋਂ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾ ਰਿਹਾ ਹਰਜਿੰਦਰ ਦੀ ਸ਼ੰਭੂ ਬਾਰਡਰ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਕਿਸਾਨਾਂ ਨੇ ਐੱਮਐੱਸਪੀ ਗਾਰੰਟੀ ਕਾਨੂੰਨ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਸੀ। ਇਸਦੇ ਮੱਦੇਨਜ਼ਰ ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਤੇ ਬੈਰੀਕੇਡਿੰਗ ਲਗਾ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਲੰਬੇ ਸਮੇਂ ਤੋਂ ਇਨ੍ਹਾਂ ਬਾਰਡਰਾਂ ਤੇ ਹੀ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਰਾਹ ਖੁੱਲ੍ਹਣ ਤੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਹਰਜਿੰਦਰ ਦਾ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ ਹੈ।