
ਖਡੂਰ ਸਾਹਿਬ (ਦ ਸਟੈਲਰ ਨਿਊਜ਼)। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਉਮੀਦਵਾਰ ਵਿਕਰਮਜੀਤ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ ਤੇ ਆਧਾਰਿਤ ਕੀਤੀ ਹੈ। ਵਿਕਰਮਜੀਤ ਸਿੰਘ ਨੇ ਆਰੋਪ ਲਗਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਗਈਆਂ ਹਨ। ਵਿਕਰਮਜੀਤ ਸਿੰਘ ਨੇ ਦਾਅਵਾ ਕੀਤਾ ਕਿ ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡਾਂ ਅਤੇ ਖਰਚੇ ਬਾਰੇ ਜਾਣਕਾਰੀ ਛੁਪੀ ਹੋਈ ਸੀ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ਤੇ ਪ੍ਰਚਾਰ ਕੀਤਾ ਗਿਆ। ਅਜਿਹੇ ਵਿੱਚ ਵਿਕਰਮਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਵੀ ਪਾਰਟੀ ਬਣਾਇਆ ਹੈ। ਇਸ ਮਾਮਲੇ ਵਿੱਚ ਪਟੀਸ਼ਨ ਤੇ ਸੁਣਵਾਈ 6 ਅਗਸਤ ਤੋਂ ਸ਼ੁਰੂ ਹੋਵੇਗੀ।













