
ਸਾਹਨੇਵਾਲ/ਕੋਹਾੜਾ (ਦ ਸਟੈਲਰ ਨਿਊਜ਼)। ਕਾਲੀ ਮਾਤਾ ਮੰਦਿਰ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੇ ਇੱਕ ਪਰਿਵਾਰ ਨੂੰ ਅਣਪਛਾਤੇ ਟਰਾਲਾ ਚਾਲਕ ਵੱਲੋਂ ਫੇਟ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ।

ਜਾਣਕਾਰੀ ਦਿੰਦੇ ਵਿਸ਼ਾਲ ਨੇ ਦੱਸਿਆ ਕਿ ਉਹ ਤੇ ਉਸਦੀ ਪਤਨੀ ਪਟਿਆਲਾ ਵਿਖੇ ਕਾਲੀ ਮਾਤਾ ਮੰਦਿਰ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੇ ਸਨ ਤੇ ਜਦੋਂ ਉਹ ਜੀਟੀ ਰੋਡ ਪਾਠਕ ਮਸ਼ੀਨ ਫੈਕਟਰੀ ਸਾਹਮਣੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫਤਾਰ ਟਰਾਲੇ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਤੇ ਟਰੱਕ ਦਾ ਟਾਇਰ ਉਸਦੀ ਪਤਨੀ ਮੀਨਾਕਸ਼ੀ ਦੇ ਸਿਰ ਉੱਪਰੋਂ ਦੀ ਲੰਘ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਕੇਸ ਦਰਜ ਕਰਕੇ ਭਾਲ ਜਾਰੀ ਕਰ ਦਿੱਤੀ ਹੈ।












