
ਫਾਜ਼ਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਕਾਰਵਾਈਆਂ ਆਰੰਭ ਰਹੀ ਹੈ। ਫਾਜ਼ਿਲਕਾ ਹਲਕੇ ਦੀ ਕਾਨੂੰਨੀ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਦੌਰਾਨ ਕਰ ਰਹੇ ਸਨ। ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਚੋਰੀ ਹੋਏ 47 ਮੋਟਰਸਾਈਲ ਬਰਾਮਦ ਕੀਤੇ ਹਨ ਅਤੇ 49 ਦੜੇ ਸਟੇ ਲਗਾਉਣ ਵਾਲਿਆਂ ਨੂੰ ਵੀ ਕਾਬੂ ਕਰਕੇ ਮੁਕਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰ ਚਾਹੇ ਉਹ ਨਸ਼ੇ ਦਾ ਕਾਰੋਬਾਰ ਕਰਨ ਵਾਲੇ, ਚੋਰੀ ਦੇ ਮਾਮਲੇ, ਦੜੇ-ਸਟੇ ਵਾਲੇ ਦਾ ਕਾਰੋਬਾਰ ਕਰਨ ਵਾਲੇ ਸਟੇਬਾਜਾਂ ਆਦਿ ਹੋਰ ਗਤੀਵਿਧੀਆਂ ਜਿਸ ਨਾਲ ਸ਼ਹਿਰ ਦਾ ਅਮਨ, ਕਾਨੂੰਨ ਭੰਗ ਹੁੰਦਾ ਹੈ, ਦੇ ਖਿਲਾਫ ਲਗਾਤਾਰ ਸਾਰਥਕ ਹੰਭਲੇ ਮਾਰੇ ਜਾ ਰਹੇ ਹਨ।

ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਨਸ਼ੇ ਦੀ ਚੇਨ ਨੂੰ ਤੋੜਨ ਲਈ ਲਗਾਤਾਰ ਪੁਲਿਸ ਵਿਭਾਗ ਵੱਲੋਂ ਰੇਡਾਂ ਮਾਰ ਕੇ ਨਸ਼ੇ ਦੇ ਵਪਾਰੀਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਰੋਕਣ ਲਈ ਵਡੇ ਵਪਾਰੀਆਂ ਤੇ ਠਲ ਪਾਈ ਜਾ ਰਹੀ ਹੈ ਤਾਂ ਜ਼ੋ ਜੜ ਨੂੰ ਪੱਕੜ *ਕੇ ਇਸ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਨੂੰ ਸਾਫ-ਸੁਥਰਾ ਸ਼ਾਸਨ ਦੇਣ ਲਈ ਲਗਾਤਾਰ ਗਤੀਵਿਧੀਆਂ ਜਾਰੀ ਹਨ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹਲਕੇ ਅੰਦਰ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਅਜਿਹੇ ਗਲਤ ਅਨਸਰਾਂ ਖਿਲਾਫ ਠੋਸ ਕਦਮ ਚੁੱਕੇ ਹਨ ਤੇ ਜੇਲਾਂ ਅੰਦਰ ਡਕਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁੱਖੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਕਾਰਵਾਈਆਂ ਕਰ ਰਹੀ ਹੈ ਜ਼ੋ ਕਿ ਵਧਾਈ ਦੇ ਪਾਤਰ ਹਨ। ਉਨ੍ਹਾਂ ਲੋਕਾਂ ਨੁੰ ਵੀ ਅਪੀਲ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਕਾਬੂ ਪਾਉਣ ਵਿਚ ਉਹ ਵੀ ਆਪਣਾ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਤਾਂ ਜ਼ੋ ਇਨ੍ਹਾਂ ਤੇ ਠਲ ਪਾਈ ਜਾ ਸਕੇ ਅਤੇ ਮਹਿਫੂਜ਼ ਰਿਹਾ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਦੀ ਪਖਪਾਤੀ ਨਾ ਕੀਤੀ ਜਾਵੇ ਅਤੇ ਨਾ ਹੀ ਇਨ੍ਹਾਂ ਦੀ ਜਮਾਨਤ ਲਈ ਪਿਛੇ ਆਇਆ ਜਾਵੇ।












