
ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਸਰਕਾਰੀ ਸੀਨੀਅਰ ਸਕੈਡਰੀ ਸਮਾਟ ਸਕੂਲ ਲੜਕੇ ਵਿਖੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪਰਵੀਨ ਕੁਮਾਰ ਅਤੇ ਸਕੂਲ ਦੇ ਦਰਜਾ ਚਾਰ ਪ੍ਰਧਾਨ ਵਿਜੇ ਕੁਮਾਰ ਦੀ ਪ੍ਰਧਾਨਗੀ ਵਿਚ ਸਕੂਲ ਦੇ ਪ੍ਰਿੰਸੀਪਲ ਵੱਲੋਂ ਕਰਮਾਚਾਰੀਆਂ ਦੀਆਂ ਤਨਖਾਹ ਨਾਂ ਦੇਣ ਸਬੰਧੀ ਮੀਟਿੰਗ ਹੋਈ। ਇਸ ਮੌਕੇ ਮੈਡਮ ਮੋਨਾ ਆਕਊਂਟੈਟ ਸਕੂਲ, ਗੁਰਮੀਤ ਬੋਈ ਸਕੂਲ ਹੋਸਟਲ, ਸਤੋਸ਼ ਕੁਮਾਰ, ਅਜੀਤ ਗਿੱਲ ਸਿਵਲ ਹਸਪਤਾਲ, ਨਰਿੰਦਰ ਸ਼ਰਮਾ ਪੈਰਾ ਮੈਡੀਕਲ, ਰਾਜਾ ਰਾਮ ਫੂਡ ਸਪਲਾਈ ਵਿਭਾਗ ਤੋਂ ਇਲਾਵਾ ਸਕੂਲ ਦੇ ਦਰਜਾ ਚਾਰ ਕਰਮਾਚਾਰੀ ਹਾਜਰ ਸਨ। ਇਸ ਮੌਕੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸਕੈਡੰਰੀ ਸਮਾਟ ਸਕੂਲ ਲੜਕੇ ਫਿਰੋਜ਼ਪੁਰ ਸ਼ਹਿਰ ਦੇ ਪ੍ਰਿੰਸੀਪਲ ਨੂੰ ਕਰਮਚਾਰੀਆਂ ਦੀਆਂ ਤਨਖਾਹਾਂ ਨਾਂ ਦੇਣ ਸਬੰਧ ਨੋਟਿਸ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਈ ਵਾਰ ਪ੍ਰਿੰਸੀਪਲ ਨੂੰ ਮਿਲੇ ਅਤੇ ਗੱਲਬਾਤ ਨਾਲ ਵੀ ਤਨਖਾਹ ਦੇਣ ਦਾ ਭਰੋਸਾ ਦਿੱਤਾ ਜਾਣ ਦੇ ਬਾਵਜੂਦ ਪ੍ਰਿੰਸੀਪਲ ਵੱਲੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਉਲਟਾ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਯੂਨੀਅਨ ਵੱਲੋਂ ਭਾਰੀ ਰੋਸ ਪਾਈਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਤਨਖਾਹਾਂ ਜਲਦੀ ਤੋਂ ਜਲਦੀ ਨਹੀਂ ਦਿੱਤੀਆਂ ਗਈਆਂ ਤਾਂ ਸਾਨੂੰ ਮਿਤੀ 26 ਜੁਲਾਈ 2024 ਨੂੰ ਸਕੂਲ ਪ੍ਰਿੰਸੀਪਲ ਦੇ ਦਫ਼ਤਰ ਵਿਖੇ ਪ੍ਰਿੰਸੀਪਲ ਦੇ ਖਿਲਾਫ਼ ਰੋਸ਼ ਪ੍ਰਦਸ਼ਰਨ ਕੀਤਾ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਪ੍ਰਿੰਸੀਪਲ ਦੀ ਹੋਵੇਗੀ।












